ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇੱਕ ਅਹਿਮ ਫੈਸਲਾ ਦਿੰਦੇ ਹੋਏ ਪੰਜਾਬ ਦੇ ਮੈਡੀਕਲ ਕਾਲਜਾਂ ਦੇ ਦਾਖਲਿਆਂ ਵਿੱਚ ਪ੍ਰਵਾਸੀ ਭਾਰਤੀਆਂ (ਨਾਨ ਰੈਜ਼ੀਡੈਂਟ ਇੰਡੀਅਨਜ਼) ਨੂੰ ਦਿੱਤੇ ਗਏ ਵਿਸ਼ੇਸ਼ ਕੋਟੇ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਜਿਸ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਤਿੰਨ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।









