ਬਰੈਂਪਟਨ 15 ਦਸੰਬਰ (ਵਿਸ਼ਵ ਪੰਜਾਬੀ ਸਾਂਝ ਕੈਨੇਡਾ) ਵਿਸ਼ਵ ਪੰਜਾਬੀ ਸਭਾ ਵੱਲੋਂ ਚੇਅਰਮੈਨ ਡਾਕਟਰ ਪੰਚ ਦਲਬੀਰ ਸਿੰਘ ਕਥੂਰੀਆ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਰੂਬਰੂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਸ੍ਰੀਮਤੀ ਰਿੰਟੂ ਭਾਟੀਆ ਵੱਲੋਂ ਸ੍ਰੀਮਤੀ ਰਮਿੰਦਰ ਰੋਮੀ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ| ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਵੱਲੋਂ ਸ੍ਰੀਮਤੀ ਰਿੰਟੂ ਭਾਟੀਆ ਨੂੰ ਪੰਜਾਬੀ ਮਾਂ ਬੋਲੀ ਪ੍ਰਤੀ ਸਮਰਪਿਤ 35 ਅੱਖਰੀ ਸਲੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜਦਕਿ ਸ੍ਰੀਮਤੀ ਰਮਿੰਦਰ ਰੰਮੀ ਨੂੰ ਫੁਲਕਾਰੀ ਨਾਲ ਸਨਮਾਨਿਆ ਗਿਆ। ਇਸ ਅਵਸਰ ਤੇ ਚੇਅਰਮੈਨ ਡਾਕਟਰ ਦਲਬੀਰ ਸਿੰਘ ਕਥੂਰੀਆ ਵੱਲੋਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਜਾਣਕਾਰੀ ਦਿੱਤੀ ਗਈ।









